ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਨੋਟਬੰਦੀ ‘ਤੇ ਮੋਦੀ ਸਰਕਾਰ ਦੇ ਫੈਸਲੇ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਭਾਜਪਾ ਨੇ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਭਾਜਪਾ ਦੇ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਕਾਂਗਰਸ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨੋਟਬੰਦੀ ਵਿਰੁੱਧ ਹੰਗਾਮਾ ਕੀਤਾ ਸੀ, ਪਰ ਸੁਪਰੀਮ ਕੋਰਟ ਨੇ ਦੱਸਿਆ ਕਿ ਇਹ ਫੈਸਲਾ ਆਰਬੀਆਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
ਰਾਸ਼ਟਰੀ ਹਿੱਤ ‘ਚ ਸੀ ਨੋਟਬੰਦੀ, ਰਾਹੁਲ ਗਾਂਧੀ ਮਾਫ਼ੀ ਮੰਗੇ, SC ਦੇ ਫ਼ੈਸਲੇ ਤੋਂ ਬਾਅਦ ਭਾਜਪਾ ਹਮਲਾਵਰ
