ਨਵੀਂ ਦਿੱਲੀ, 4 ਜਨਵਰੀ- ਬੀਤੀ ਰਾਤ ਦਵਾਰਕਾ ਮੋੜ ਖ਼ੇਤਰ ਵਿਚ ਇਕ ਪੀ.ਸੀ.ਆਰ. ਵੈਨ ਸਮੇਤ 6 ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ਵਿਚ ਬਾਹਰੀ ਜ਼ਿਲ੍ਹੇ ਵਿਚ ਤਾਇਨਾਤ ਦਿੱਲੀ ਪੁਲਿਸ ਦੇ ਇਕ ਏ.ਐਸ.ਆਈ. ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ।
ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਆਪਣੀ ਨਿੱਜੀ ਕਾਰ ਵਿਚ ਜਾ ਰਿਹਾ ਸੀ। ਇਸ ਘਟਨਾ ਵਿਚ ਏ.ਐਸ.ਆਈ. ਸਮੇਤ 4 ਲੋਕ ਜ਼ਖ਼ਮੀ ਹੋ ਗਏ।