ਨਵੀਂ ਦਿੱਲੀ, 5 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਸਾਲਾਨਾ ਰਾਜ ਮੰਤਰੀਆਂ ਦੇ ਜਲ ਸੰਮੇਲਨ ਵਿਚ ਬੋਲਦਿਆਂ ਕਿਹਾ ਕਿ ਭਾਰਤ ਨੇ ਜਲ ਸੁਰੱਖਿਆ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। 2047 ਤੱਕ ਸਾਡੀ ਜਲ ਦ੍ਰਿਸ਼ਟੀ ਦਾ ਅੰਮ੍ਰਿਤ ਕਾਲ ਵਿਚ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਉਣ ਲਈ ਮਿਲ ਕੇ ਕੰਮ ਕਰ ਰਿਹਾ ਹੈ। ਹੁਣ ਤੱਕ 25,000 ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ। ਸਾਡੀ ਸੰਵਿਧਾਨਕ ਵਿਵਸਥਾ ਵਿਚ ਪਾਣੀ ਦਾ ਵਿਸ਼ਾ ਰਾਜਾਂ ਦੇ ਕੰਟਰੋਲ ਵਿਚ ਆਉਂਦਾ ਹੈ। ਪਾਣੀ ਦੀ ਸੰਭਾਲ ਲਈ ਰਾਜਾਂ ਦੀਆਂ ਕੋਸ਼ਿਸ਼ਾਂ ਦੇਸ਼ ਦੇ ਸਮੂਹਿਕ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਇਕ ਲੰਮਾ ਸਫ਼ਰ ਤੈਅ ਕਰਨਗੀਆਂ।
ਪਾਣੀ ਦਾ ਵਿਸ਼ਾ ਰਾਜਾਂ ਦਾ ਵਿਸ਼ਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ
