ਦਿੱਲੀ,- ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਢ ਪੈ ਰਹੀ ਹੈ। ਭਾਰਤ ਦੇ ਮੌਸਮ ਵਿਭਾਗ ਅਨੁਸਾਰ, ਅਗਲੇ 4-5 ਦਿਨਾਂ ਤੱਕ ਉੱਤਰੀ ਭਾਰਤ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਭਰ ਠੰਢ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਕੁਝ ਦਿਨਾਂ ਤੱਕ ਸੰਘਣੀ ਧੁੰਦ ਜਾਰੀ ਰਹੇਗੀ।
ਦਿੱਲੀ ਬੁੱਧਵਾਰ ਨੂੰ ਧਰਮਸ਼ਾਲਾ, ਨੈਨੀਤਾਲ ਅਤੇ ਦੇਹਰਾਦੂਨ ਨਾਲੋਂ ਜ਼ਿਆਦਾ ਠੰਢੀ ਰਹੀ।ਠੰਢੀਆਂ ਹਵਾਵਾਂ ਕਾਰਨ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਅੰਕ ਘੱਟ ਹੈ। ਇਕ ਦਿਨ ਪਹਿਲਾਂ ਇਹ 8.5 ਡਿਗਰੀ ਸੈਲਸੀਅਸ ਸੀ।