ਭਾਜਪਾ ਆਗੂਆਂ ਤੇ ‘ਆਪ’ ਬੁਲਾਰੇ ਦੀ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

ਚੰਡੀਗੜ੍ਹ- ਕੇਂਦਰੀ ਮੰਤਰੀ ਵਿਜੇ ਸਾਂਪਲਾ ਸਣੇ ਭਾਜਪਾ ਦੇ ਅਸ਼ਵਨੀ ਸ਼ਰਮਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ ਅਤੇ ਸੁਭਾਸ਼ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਖਿਲਾਫ 21 ਅਗਸਤ 22 ਨੂੰ ਚੰਡੀਗੜ੍ਹ ਪੁਲਸ ਨੇ ਕੋਰੋਨਾ ਗਾਈਡਲਾਈਨਜ਼ ਦੀ ਅਣਦੇਖੀ ਕਰ ਕੇ ਪ੍ਰਦਰਸ਼ਨ ਕਰਨ ਨੂੰ ਲੈ ਕੇ ਆਈ. ਪੀ. ਸੀ. ਦੀ ਧਾਰਾ-188 ਤਹਿਤ ਮਾਮਲਾ ਦਰਜ ਕੀਤਾ ਸੀ। ਦਰਜ ਹੋਈ ਐੱਫ. ਆਈ. ਆਰ. ਨੂੰ ਖਾਰਿਜ ਕਰਨ ਦੀ ਮੰਗ ਨੂੰ ਲੈ ਕੇ ਦਾਖਲ ਹੋਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ 2 ਫਰਵਰੀ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ |

ਇਸ ਦੇ ਨਾਲ ਹੀ ਚੰਡੀਗੜ੍ਹ ਦੀ ਹੇਠਲੀ ਅਦਾਲਤ ’ਚ ਜਿੱਥੇ ਇਨ੍ਹਾਂ ਖ਼ਿਲਾਫ਼ ਇਹ ਕੇਸ ਚੱਲ ਰਿਹਾ ਹੈ, ਉਸ ਨੂੰ ਹੁਕਮ ਦਿੱਤੇ ਹਨ, ਕਿ ਉਹ ਇਸ ਪਟੀਸ਼ਨ ’ਤੇ 2 ਫਰਵਰੀ ਨੂੰ ਹਾਈ ਕੋਰਟ ’ਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਸੁਣਵਾਈ ਨਾ ਕਰੇ। ਜਸਟਿਸ ਰਾਜਮੋਹਨ ਸਿੰਘ ਨੇ ਇਹ ਹੁਕਮ ਇਨ੍ਹਾਂ ਸਾਰੇ ਆਗੂਆਂ ਨੂੰ ਐਡਵੋਕੇਟ ਐੱਨ. ਕੇ. ਵਰਮਾ ਰਾਹੀਂ ਉਨ੍ਹਾਂ ਖਿਲਾਫ ਦਰਜ ਇਸ ਐੱਫ. ਆਈ. ਆਰ. ਅਤੇ ਇਸ ਮਾਮਲੇ ’ਚ ਹੇਠਲੀ ਕੋਰਟ ਵਲੋਂ ਸੰਮਨ ਦੇ ਹੁਕਮਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਦਿੱਤੇ ਹਨ।

Leave a Reply

Your email address will not be published. Required fields are marked *