ਪੰਜਾਬ ਕੈਬਨਿਟ ਮੀਟਿੰਗ ‘ਚ ਸਕੂਲਾਂ ਸਬੰਧੀ ਲਏ ਅਹਿਮ ਫ਼ੈਸਲੇ, ਨਵੀਆਂ ਅਸਾਮੀਆਂ ਨੂੰ ਵੀ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।

Leave a Reply

Your email address will not be published. Required fields are marked *