ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ। ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।
ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।
ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।
ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਖਿਲਾਫ ਕੇਸ ਦਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ’ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ’ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

Leave a Reply

Your email address will not be published. Required fields are marked *