ਅੰਮ੍ਰਿਤਸਰ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 29 ਜਨਵਰੀ ਨੂੰ ਪੰਜਾਬ ਭਰ ਵਿਚ 3 ਘੰਟੇ ਰੇਲਾਂ ਰੋਕੀਆਂ ਜਾਣਗੀਆਂ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਅਗਲੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜਨਵਰੀ ਨੂੰ 51ਵੇਂ ਦਿਨ ਡੀ.ਸੀ ਦਫ਼ਤਰ ਅਤੇ ਟੋਲ ਪਲਾਜ਼ਿਆਂ ’ਤੇ ਲੱਗੇ ਮੋਰਚੇ ਚੁੱਕ ਲਏ ਜਾਣਗੇ ਪਰ ਸੰਘਰਸ਼ ਜਾਰੀ ਰਹੇਗਾ। ਰੇਲ ਰੋਕੋ ਅੰਦੋਲਨ ਤਹਿਤ ਗੁਰਦਾਸਪੁਰ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਬੰਦ ਰਹੇਗਾ।
11 ਜਨਵਰੀ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। 26 ਜਨਵਰੀ ਨੂੰ ਦਿੱਲੀ ਫ਼ਤਹਿ ਦਿਹਾੜੇ ਨੂੰ ਸਮਰਪਿਤ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।