ਲੁਧਿਆਣਾ- ਫ਼ੌਜਾ ਸਿੰਘ ਸਰਾਰੀ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ੇ ਦਿੱਤੇ ਜਾਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸਰਾਰੀ ਦਾ ਅਸਤੀਫ਼ਾ ਹੀ ਨਹੀਂ, ਸਗੋਂ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਮਾਮਲਾ ਲਗਾਤਾਰ ਚੁੱਕਿਆ ਜਾ ਰਿਹਾ ਸੀ ਪਰ ਸਰਾਰੀ ਹਟਾਉਣ ਲਈ 6 ਮਹੀਨੇ ਦਾ ਸਮਾਂ ਲੱਗ ਗਿਆ।
ਅਜਿਹੇ ‘ਚ ਸਰਾਰੀ ਦੇ ਅਸਤੀਫ਼ੇ ਨਾਲ ਹੀ ਮਾਮਲਾ ਨਹੀਂ ਰੁਕੇਗਾ, ਸਗੋਂ ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਸਰਾਰੀ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ।
ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਵੱਲੋਂ ਅੱਜ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਸ਼ਾਮ ਨੂੰ ਨਵੇਂ ਚਿਹਰੇ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਜਾ ਸਕਦੀ ਹੈ।