ਚੰਡੀਗੜ੍ਹ : ਮਾਈਨਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪਠਾਨਕੋਟ, ਰੂਪਨਗਰ ਤੇ ਫਾਜ਼ਿਲਕਾ ‘ਚ ਮਾਈਨਿੰਗ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੀਆਂ ਕੁਝ ਸਾਈਟਾਂ ’ਤੇ ਮਾਈਨਿੰਗ ਸਰਗਰਮੀਆਂ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਤੋ ਸੂਬੇ ’ਚ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ। ਸਰਹੱਦ ’ਤੇ ਫ਼ੌਜ ਤੇ ਬੀਐੱਸਐੱਫ ਅਧਿਕਾਰੀਆਂ ਦੀ ਮਾਈਨਿੰਗ ਤੋਂ ਖ਼ਤਰੇ ਬਾਰੇ ਰਿਪੋਰਟ ਤੋਂ ਬਾਅਦ 28 ਅਗਸਤ ਨੂੰ ਹਾਈ ਕੋਰਟ ਨੇ ਕੌਮਾਂਤਰੀ ਸਰਹੱਦ ’ਤੇ ਮਾਈਨਿੰਗ ਸਰਗਰਮੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ।
ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਤਿੰਨ ਥਾਵਾਂ ‘ਤੇ ਮਿਲੀ ਮਾਈਨਿੰਗ ਦੀ ਇਜਾਜ਼ਤ
