ਨਵੀਂ ਦਿੱਲੀ : ਲਖੀਮਪੁਰ ਖੇੜੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜਮਾਨਤ ਨਹੀਂ ਮਿਲੇਗੀ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ 20 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਸ਼ੀਸ਼ ਮਿਸ਼ਰਾ ਨੇ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਰੱਦ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।
ਤਾਜ਼ਾ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ’ਤੇ ਸੁਣਵਾਈ 20 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸੁਣਵਾਈ ਦੌਰਾਨ ਯੂਪੀ ਸਰਕਾਰ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ ਦੋਸ਼ ਤੈਅ ਕੀਤੇ ਜਾ ਚੱੁਕੇ ਹਨ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵਧੀਕ ਸੈਸ਼ਨ ਜੱਜ ਤੋਂ ਪੁੱਛਿਆ ਸੀ ਕਿ ਲਖੀਮਪੁਰ ਕੇਸ ਦੀ ਸੁਣਵਾਈ ਲਈ ਕਿੰਨਾ ਸਮਾਂ ਲੱਗੇਗਾ। ਇਸ ਦੇ ਜਵਾਬ ’ਚ ਕਿਹਾ ਗਿਆ ਹੈ ਕਿ ਜੱਜ ਲਖੀਮਪੁਰ ਖੇੜੀ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ’ਚ 5 ਸਾਲ ਲੱਗਣਗੇ ਕਿਉਂਕਿ ਇਸ ਮਾਮਲੇ ’ਚ 208 ਗਵਾਹ ਹਨ।