ਬੀਬੀ ਜਗੀਰ ਕੌਰ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ, ਇਕੱਠੇ ਹੋਏ ਅਕਾਲੀ ਦਲ ਦੇ ਬਾਗੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ’ਚੋਂ ਕੱਢੀ ਗਈ ਬੀਬੀ ਜਗੀਰ ਕੌਰ ਵਲੋਂ ਬੀਤੇ ਦਿਨੀਂ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਬੀਬੀ ਜਕੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਬੈਠਕ ਕਰਕੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ’ਤੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਟੁੱਟ ਚੁੱਕੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਕਰਨ ਲਈ ਵੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਦੇ ਨਤੀਜਾ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਆਗੂਆਂ ਅਤੇ ਪਿਛਲੇ ਦਿਨੀਂ ਪਾਰਟੀ ਵੱਲੋਂ ਕੱਢੇ ਗਏ ਆਗੂਆਂ ਨਾਲ ਮੀਟਿੰਗ ਕੀਤੀ। ਬੀਬੀ ਜਗੀਰ ਕੌਰ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਪੁਨਰਗਠਨ ਲਈ ਕੰਮ ਕਰ ਰਹੇ ਹਨ ਅਤੇ ਜਿਸ ਦੇ ਚੱਲਦੇ ਉਨ੍ਹਾਂ ਨੇ ਨਾਰਾਜ਼ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ।

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਕਾਲੀ ਦਲ ਬਾਦਲ ਤੋਂ ਨਾਰਾਜ਼ ਆਗੂਆਂ ਦੀ ਮੀਟਿੰਗ ਹੋਈ ਵਿਚ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਜਗਮੀਤ ਸਿੰਘ ਬਰਾੜ, ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪੀ.ਪੀ.ਐਸ.ਸੀ ਸੁਖਵੰਤ ਸਿੰਘ ਸਰਾ ਅਤੇ ਮਨਜੀਤ ਸਿੰਘ ਦਸੂਹਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਰੇ ਆਗੂਆਂ ਨੇ ਆਪਣੇ ਵਿਚਾਰ ਰੱਖੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਮੌਜੂਦਾ ਲੀਡਰਸ਼ਿਪ ਦੀ ਕਾਰਗੁਜ਼ਾਰੀ ਬਾਰੇ ਵਿਚਾਰਾਂ ਕੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ ਪੁਰਾਣੇ ਸੰਪਰਦਾਇਕ ਰੂਪ ਵਿਚ ਮੁੜ ਜਥੇਬੰਦ ਕਰਨ ਲਈ ਯਤਨ ਜਾਰੀ ਰੱਖਣ ਲਈ ਠੋਸ ਪ੍ਰੋਗਰਾਮ ਉਲੀਕਣ ਅਤੇ ਯਤਨ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਮੂਹ ਆਗੂਆਂ ਨੇ ਇਕਜੁੱਟ ਹੋ ਕੇ ਸਿੱਖ ਸੰਸਥਾਵਾਂ ਦਾ ਵਕਾਰ ਬਹਾਲ ਕਰਨ ਲਈ ਪੰਥ ਵਿਚਾਰਧਾਰਾਂ ਨੂੰ ਉਭਾਰਨ ’ਤੇ ਜ਼ੋਰ ਦਿੱਤਾ। ਇਸ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਾਦਲਾਂ ਵਲੋਂ ਕੀਤੇ ਜਾ ਰਹੇ ਪੰਥਕ ਨੁਕਸਾਨ ਨੂੰ ਰੋਕਣ ਲਈ ਇਕਜੁੱਟ ਹੋਇਆ ਜਾਵੇ।

Leave a Reply

Your email address will not be published. Required fields are marked *