ਚੰਡੀਗੜ੍ਹ 11 ਜਨਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀ.ਐਮ. ਸਰ੍ਹੋਂ ਮਾਮਲੇ ’ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ’ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ ਆਗੂਆਂ ਨੂੰ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾਈ-ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਮੀਟਿੰਗ ਸੱਦਣ ਦਾ ਸਵਾਗਤ ਕਰਦੀ ਹੈ।