ਲਾਸ ਏਂਜਲਸ- ਅਮਰੀਕਾ ਦਾ ਕੈਲੀਫੋਰਨੀਆ ਰਾਜ ਜਿੱਥੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ, ਉੱਥੇ ਹੀ ਮੰਗਲਵਾਰ ਨੂੰ ਹੋਰ ਸ਼ਕਤੀਸ਼ਾਲੀ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਵਿਚ ਹੜ੍ਹ ਕਾਰਨ ਹਾਲਾਤ ਬਹੁਤ ਖ਼ਰਾਬ ਹਨ। ਇੰਝ ਲੱਗ ਰਿਹਾ ਹੈ ਜਿਵੇਂ ਪੂਰਾ ਸ਼ਹਿਰ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ ਹੋਵੇ। ਹੜ੍ਹ ਦਾ ਪਾਣੀ ਇੱਕ ਮੁੰਡੇ ਨੂੰ ਵੀ ਵਹਾ ਕੇ ਲੈ ਗਿਆ।
ਲੱਖਾਂ ਨਿਵਾਸੀਆਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲਗਭਗ 50,000 ਲੋਕਾਂ ਨੂੰ ਆਪਣੇ ਇਲਾਕਿਆਂ ਨੂੰ ਛੱਡਣ ਦੇ ਹੁਕਮ ਦਿੱਤੇ ਗਏ ਹਨ ਅਤੇ ਭਾਰੀ ਮੀਂਹ, ਬਿਜਲੀ, ਗੜੇਮਾਰੀ ਅਤੇ ਜ਼ਮੀਨ ਖਿਸਕਣ ਕਾਰਨ 1,10,000 ਤੋਂ ਵੱਧ ਘਰਾਂ ਅਤੇ ਵਪਾਰਕ ਕੇਂਦਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ।