ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਘਰ ਪੁੱਜੇ ਮੁੱਖ ਮੰਤਰੀ ਮਾਨ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ਼

ਗੁਰਦਾਸਪੁਰ- ਲੁਟੇਰਿਆਂ ਵੱਲੋਂ ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁਖ਼ ਸਾਂਝਾ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਗਵਾੜਾ ਦੇ ਰਾਸ਼ਟਰੀ ਰਾਜ ਮਾਰਗ ’ਤੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਤੋਂ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਦੋਂ ਜ਼ਿਲ੍ਹਾ ਪੁਲਸ ਦੀਆਂ ਟੀਮਾਂ ਨੇ ਘੇਰਾਬੰਦੀ ਕੀਤੀ ਤਾਂ ਕਾਰ ’ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਕਰਕੇ ਇਕ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਸੀ।

ਇਸ ਦੌਰਾਨ ਕਪੂਰਥਲਾ ਪੁਲਸ ਦੇ ਨਾਲ ਹੋਏ ਮੁਕਾਬਲੇ ਦੌਰਾਨ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਤਿੰਨੇ ਮੁਲਜ਼ਮ ਫਾਇਰਿੰਗ ’ਚ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਚੌਥਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

Leave a Reply

Your email address will not be published. Required fields are marked *