ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ।
ਉਨ੍ਹਾਂ ਕਿਹਾ ਕਿ ਪਰਮਾਤਮਾ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ ਅਤੇ ਪੰਜਾਬ ਸਦਾ ਵਾਂਗ ਚੜ੍ਹਦੀ ਕਲਾ ‘ਚ ਰਹੇ। ਦੱਸ ਦੇਈਏ ਕਿ ਪੂਰੇ ਪੰਜਾਬ ‘ਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।