ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੇ ਆਪਣੀ ਜ਼ਮਾਨਤ ਦੀ ਅਰਜ਼ੀ, ਜੋ ਮਾਨਸਾ ਅਦਾਲਤ ਵਿਚ ਲਾਈ ਗਈ ਸੀ। ਉਹ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਵਲੋਂ ਰੱਦ ਕਰ ਦਿੱਤੀ ਗਈ ਹੈ। ਵਕੀਲ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਸਬੰਧੀ ਉਨ੍ਹਾਂ ਵੱਲੋਂ ਅਰਜ਼ੀ ਲਾਈ ਗਈ ਸੀ, ਇਹ ਅਰਜ਼ੀ ਰੱਦ ਹੋ ਗਈ ਹੈ।
ਦੀਪਕ ਟੀਨੂੰ ਫ਼ਰਾਰੀ ਮਾਮਲਾ : ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਮਾਨਸਾ ਅਦਾਲਤ ਨੇ ਕੀਤੀ ਰੱਦ
