ਫਿਲੌਰ, 14 ਜਨਵਰੀ- ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੇ ਪਿੰਡ ਵਿਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਿਵੇਂ ਹੀ ਪਤਾ ਲੱਗਾ ਤਾਂ ਉਨ੍ਹਾਂ ਨੇ ਯਾਤਰਾ ਰੋਕ ਦਿੱਤੀ ਅਤੇ ਦੁਪਹਿਰ ਨੂੰ ਉਸ ਥਾਂ ’ਤੇ ਚਲੇ ਗਏ, ਜਿੱਥੇ ਉਨ੍ਹਾਂ ਨੇ ਰੁਕਣਾ ਸੀ। ਉਨ੍ਹਾਂ ਕਿਹਾ ਕਿ ਇਹ ਇਕ ਦੁਖਦਾਈ ਘਟਨਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ।
ਕੱਲ੍ਹ ਪਿੰਡ ਵਿਚ ਹੀ ਹੋਵੇਗਾ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ-ਅਮਰਿੰਦਰ ਸਿੰਘ
