ਡੇਰਾ ਬਾਬਾ ਨਾਨਕ: ਸ਼ਨਿੱਚਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪਸੰਜਰ ਟਰਮੀਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਸਾਈਂ ਮੀਆਂ ਮੀਰ ਜੀ ਵੱਲੋਂ ਰੱਖੇ ਨੀਂਹ ਪੱਥਰ ਦਿਹਾੜੇ ਨੂੰ ਸਮਰਪਿਤ ਨਾਨਕ ਸਾਹਿਬ ਫ਼ਾਊਂਡੇਸ਼ਨ ਦੇ ਚੇਅਰਮੈਨ ਰੁਪਿੰਦਰ ਸਿੰਘ ਸ਼ਾਮਪੁਰਾ ਅਤੇ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ 131 ਸ਼ਰਧਾਲੂਆਂ ਦਾ ਜਥਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਭਾਰਤ-ਪਾਕਿ ਜ਼ੀਰੋ ਲਾਈਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਰਵਾਨਾ ਹੋਇਆ। ਇਥੇ ਦੱਸਣਯੋਗ ਹੈ ਕਿ ਸ਼ਨਿਚਰਵਾਰ ਨੂੰ 373 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ।
ਮਾਘੀ ਵਾਲੇ ਦਿਨ ਨਾਨਕਸ਼ਾਹੀ ਫਾਊਂਡੇਸ਼ਨ ਦੇ 131 ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਰਵਾਨਾ
