ਬਿਜ਼ਨਸ ਡੈਸਕ : ਉੱਤਰੀ ਭਾਰਤ ’ਚ ਕੜਾਕੇ ਦੀ ਠੰਢ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਨੂੰ ਇਸ ਦਾ ਅਸਰ ਭਾਰਤੀ ਰੇਲਵੇ ਦੀਆਂ ਸੇਵਾਵਾਂ ’ਤੇ ਵੀ ਦੇਖਣ ਨੂੰ ਮਿਲਿਆ। ਰੇਲਵੇ ਵੱਲੋਂ ਕੁੱਲ 339 ਟਰੇਨਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ 297 ਟਰੇਨਾਂ ਪੂਰੀ ਤਰ੍ਹਾਂ ਰੱਦ ਕੀਤੀਆਂ ਗਈਆਂ ਹਨ ਜਦੋਂਕਿ 42 ਟਰੇਨਾਂ ਨੂੰ ਅੰਸ਼ਿਕ ਤੌਰ ’ਤੇ ਰੱਦ ਕੀਤਾ ਗਿਆ ਹੈ। ਰੱਦ ਕੀਤੀਆਂ ਟਰੇਨਾਂ ਵਿਚ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ ਅਤੇ ਹੋਰ ਰਾਜਾਂ ਤੋਂ ਚੱਲਣ ਵਾਲੀਆਂ ਟਰੇਨਾਂ ਸ਼ਾਮਿਲ ਹਨ।
ਇਸ ਤੋਂ ਇਲਾਵਾ 21 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ ਅਤੇ ਸੱਤ ਨੂੰ ਡਾਇਵਰਟ ਕੀਤਾ ਗਿਆ ਹੈ। ਰੱਦ ਕੀਤੀਆਂ, ਮੁੜ ਸਮਾਂਬੱਧ ਅਤੇ ਡਾਇਵਰਟ ਕੀਤੀਆਂ ਟਰੇਨਾਂ ਵਿਚ ਗਰੀਬਰੱਥ, ਸ਼ਤਾਬਦੀ ਅਤੇ ਜਨ ਸ਼ਤਾਬਦੀ ਵਰਗੀਆਂ ਟਰੇਨਾਂ ਦੇ ਨਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।