ਨਵੀਂ ਦਿੱਲੀ : ‘ਆਪ’ ਸਰਕਾਰ ਨੇ ਪ੍ਰਸ਼ਾਸਨ ਦੇ ਮੁੱਦੇ ‘ਤੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨਾਲ ਝਗੜੇ ਦੇ ਵਿਚਕਾਰ ਅੱਜ ਯਾਨੀ ਸੋਮਵਾਰ ਤੋਂ ਦਿੱਲੀ ਵਿਧਾਨ ਸਭਾ ਦਾ ਤਿੰਨ ਦਿਨਾਂ ਸੈਸ਼ਨ ਬੁਲਾਇਆ ਹੈ। ਇਸ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੂਫਾਨੀ ਢੰਗ ਨਾਲ ਹੋਈ ਹੈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ‘ਤੇ ਚਰਚਾ ਦੀ ਮੰਗ ਕੀਤੀ ਹੈ। ਪਰ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਲੈ ਕੇ ਭਾਜਪਾ ਵਿਧਾਇਕਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ। ਭਾਜਪਾ ਦੇ ਕਈ ਵਿਧਾਇਕ ਆਕਸੀਜਨ ਸਿਲੰਡਰ ਲੈ ਕੇ ਅਤੇ ਆਕਸੀਜਨ ਮਾਸਕ ਪਹਿਨ ਕੇ ਦਿੱਲੀ ਵਿਧਾਨ ਸਭਾ ਦੇ ਬਾਹਰ ਪਹੁੰਚੇ।