ਰਾਹੁਲ ਗਾਂਧੀ ਦਾ ਮੂਸੇਵਾਲਾ ਦੇ ਪਿਤਾ ਨੂੰ ਸਲਾਮ, ਕਿਹਾ- ਪੁੱਤ ਲਈ ਵੇਖਿਆ ਬੇਸ਼ੁਮਾਰ ਪਿਆਰ ਤੇ….

ਜਲੰਧਰ – ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਇੰਨੀਂ ਦਿਨੀਂ ਜਲੰਧਰ ਸ਼ਹਿਰ ‘ਚ ਹੈ। ਇਸ ਦੌਰਾਨ ਰਾਹੁਲ ਗਾਂਧੀ ਭਾਰੀ ਲੋਕਾਂ ਦੇ ਇਕੱਠ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚੋਂ ਲੰਘ ਰਹੇ ਹਨ। ਬੀਤੇ ਦਿਨੀਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਖਾਲਸਾ ਕਾਲਜ ਤੋਂ ਮੁੜ ਸ਼ੁਰੂ ਹੋਈ ਸੀ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਜਲੰਧਰ ਦੇ ਮਸ਼ਹੂਰ ਸ਼੍ਰੀ ਦੇਵੀ ਤਲਾਅ ਮੰਦਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ ਲਈ ਰਵਾਨਾ ਹੋ ਗਏ ਹਨ।
ਯਾਤਰਾ ਸ਼ੁਰੂ ਹੋਣ ਤੋਂ ਪਹਿਲਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਾਲਸਾ ਕਾਲਜ ਪਹੁੰਚੇ ਸਨ। ਇਸ ਦੌਰਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਲਕੌਰ ਸਿੰਘ ਨੂੰ ਰਾਹੁਲ ਗਾਂਧੀ ਕੋਲ ਲੈ ਗਏ ਸਨ। ਮੂਸੇਵਾਲਾ ਦੇ ਪਿਤਾ ਵੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਏ ਸਨ। ਬਲਕੌਰ ਸਿੰਘ ਰਾਹੁਲ ਗਾਂਧੀ ਨੂੰ ਮਿਲ ਕੇ ਅਤੇ ਕੁਝ ਦੇਰ ਪੈਦਲ ਚੱਲ ਕੇ ਵਾਪਸ ਪਰਤ ਆਏ ਸਨ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਬਦੌਲਤ ਹੀ ਉਹ ਇੰਨਾ ਵੱਡਾ ਸਦਮਾ ਝੱਲ ਸਕਿਆ ਹੈ।

ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਰਾਹੁਲ ਗਾਂਧੀ ਨੇ ਇਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਸਿੱਧੂ ਦੇ ਪਿਤਾ ਲਈ ਕੁਝ ਖ਼ਾਸ ਲਿਖਿਆ ਹੈ। ਉਨ੍ਹਾਂ ਲਿਖਿਆ, ”ਅੱਜ ਜਲੰਧਰ ‘ਚ ਮਸ਼ਹੂਰ ਪੰਜਾਬੀ ਗਾਇਤ ਤੇ ਕਾਂਗਰਸ ਨੇਤਾ ਸਵਰਗਵਾਸੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੀ ਯਾਤਰਾ ‘ਚ ਸ਼ਾਮਲ ਹੋਏ। ਮੈਂ ਉਨ੍ਹਾਂ ‘ਚ ਬੇਮਿਸਾਲ ਹਿੰਮਤ ਤੇ ਹੌਸਲਾ ਵੇਖਿਆ। ਉਨ੍ਹਾਂ ਦੀਆਂ ਅੱਖਾਂ ‘ਚ ਆਪਣੇ ਪੁੱਤਰ ਲਈ ਮਾਣ ਤੇ ਦਿਲ ‘ਚ ਬੇਸ਼ੁਮਾਰ ਪਿਆਰ ਝਲਕਦਾ ਹੈ। ਮੇਰਾ ਸਲਾਮ ਹੈ ਅਜਿਹੇ ਪਿਤਾ ਨੂੰ!”

ਦੱਸਣਯਗ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਬੀਤੇ 2 ਦਿਨ ਪਹਿਲਾਂ ‘ਭਾਰਤ ਜੋੜੋ ਯਾਤਰਾ’ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ 24 ਘੰਟਿਆਂ ਲਈ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਬੀਤੇ ਦਿਨੀਂ ਸੰਸਦ ਮੈਂਬਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਸੀ।

Leave a Reply

Your email address will not be published. Required fields are marked *