ਨਵੀਂ ਦਿੱਲੀ, 25 ਜਨਵਰੀ- ਇਸ ਵਾਰ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ 140 ਨੂੰ ਪੁਲਿਸ ਮੈਡਲ, 93 ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 668 ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ’ਚੋਂ ਜ਼ਿਆਦਾ ਖੱਬੇ ਪੱਖੀ ਅੱਤਵਾਦ ਪ੍ਰਭਾਵਿਤ ਖ਼ੇਤਰਾਂ ਦੇ ਤੇ ਜੰਮੂ ਕਸ਼ਮੀਰ ਦੇ ਕਰਮਚਾਰੀ ਹਨ।
ਗਣਤੰਤਰ ਦਿਵਸ ਮੌਕੇ 901 ਜਵਾਨ ਹੋਣਗੇ ਪੁਲਿਸ ਮੈਡਲ ਨਾਲ ਸਨਮਾਨਿਤ
