ਪੰਜ ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਤੇ ਪ੍ਰਗਟਾਈ ਨਰਾਜ਼ਗੀ

ਚੰਡੀਗੜ੍ਹ : ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮ ਜਿਸ ਤਹਿਤ ਆਸ਼ੀਸ਼ ਮਿਸ਼ਰਾ ਪੁੱਤਰ ਅਜੈ ਮਿਸ਼ਰਾ ਟੈਨੀ ਨੂੰ ਅੱਠ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ, ਉੱਤੇ ਨਰਾਜ਼ਗੀ ਤੇ ਚਿੰਤਾ ਪ੍ਰਗਟਾਈ ਹੈ।

ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਇੱਥੇ ਸਾਂਝੇ ਬਿਆਨ ਵਿੱਚ ਕਿਹਾ ਕਿ ਅਸ਼ੀਸ਼ ਮਿਸ਼ਰਾ ਜੋ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਜਾਣਬੁੱਝ ਕੇ ਆਪਣੀ ਗੱਡੀ ਥੱਲੇ ਦਰੜ ਕੇ ਪੰਜ ਕਤਲਾਂ ਦਾ ਕਥਿਤ ਦੋਸ਼ੀ ਹੈ। ਉਹ ਇੱਕ ਆਮ ਦੋਸ਼ੀ ਨਹੀਂ ਹੈ ਜੋ ਰਹਿਮ ਦਾ ਹੱਕਦਾਰ ਹੋਵੇ ਕਿ ਉਸਨੂੰ ਜੇਲ੍ਹ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ ਕਿਉਂਕਿ ਮੁਕੱਦਮੇ ਦੀ ਸਮਾਪਤੀ ਵਿੱਚ ਲੰਬਾ ਸਮਾਂ ਲੱਗੇਗਾ।

Leave a Reply

Your email address will not be published. Required fields are marked *