ਖੇਡ ਮੰਤਰੀ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਮੈੱਸ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਮੈੱਸ ਦੀ ਅਚਨਚੇਤੀ ਚੈਕਿੰਗ ਕੀਤ ਗਈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ। ਖੇਡ ਮੰਤਰੀ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ, ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਫਟਕਾਰ ਵੀ ਲਗਾਈ।

ਉਨ੍ਹਾਂ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ ਗਈ। ਸਪੋਰਟਰ ਕੰਪਲੈਕਸ ‘ਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ। ਖੇਡ ਮੰਤਰੀ ਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੱਲੋਂ ਅਚਨਚੇਤੀ ਚੈਕਿੰਗ ਕੀਤੀ ਗਈ ਸੀ।

Leave a Reply

Your email address will not be published. Required fields are marked *