ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

ਜਲੰਧਰ : ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਕਥਿਤ ਤੌਰ ‘ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ ‘ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ ‘ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

Leave a Reply

Your email address will not be published. Required fields are marked *