ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ Deputy CM ਓਪੀ ਸੋਨੀ ਦੇ ਹੋਟਲ ਪੁੱਜੀ ਵਿਜੀਲੈਂਸ ਦੀ ਟੀਮ

ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਦੀ ਟੀਮ ਮੰਗਲਵਾਰ ਸਵੇਰੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਹੋਟਲ ਸਰੋਵਰ ਪੈਟ੍ਰੀਅਟ ਵਿਖੇ ਜਾਂਚ ਲਈ ਪਹੁੰਚੀ। ਸਾਬਕਾ ਉਪ ਮੁੱਖ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਵਿੱਚ ਵਿਚਾਰ ਅਧੀਨ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਚੰਡੀਗੜ੍ਹ ਵਿਜੀਲੈਂਸ ਨੇ ਸਾਬਕਾ ਡਿਪਟੀ ਟਸੀਐੱਮ ਦੇ ਨਿਰਮਾਣ ਅਧੀਨ ਫਾਰਮ ਹਾਊਸ ‘ਚ ਛਾਪਾ ਮਾਰ ਕੇ ਦਬਿਸ਼ ਦਿੱਤੀ ਸੀ ਤੇ ਸਾਬਕਾ ਡਿਪਟੀ ਸੀਐੱਮ ਦੀ ਜਾਇਦਾਦ ਦਾ ਮੁਲਾਂਕਣ ਕੀਤਾ ਸੀ।

Leave a Reply

Your email address will not be published. Required fields are marked *