ਸਪੋਰਟਸ ਡੈਸਕ- ਭਾਰਤੀ ਟੀਮ ਦੇ ਸਟਾਰ ਓਪਨਰ ਬੱਲੇਬਾਜ਼ ਮੁਰਲੀ ਵਿਜੇ (Murali Vijay) ਨੇ ਕ੍ਰਿਕਟ ਦੇ ਸਾਰੇ ਰੂਪਾਂ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਵਿਜੇ ਨੇ 2018 ‘ਚ ਭਾਰਤੀ ਟੀਮ ਲਈ ਆਖਰੀ ਅੰਤਰਰਾਸ਼ਟਰੀ ਮੈਚ ਖੇਡਿਆ ਸੀ। ਵਿਜੇ ਟੀਮ ‘ਚ ਜਗ੍ਹਾ ਬਣਾਉਣ ‘ਚ ਲਗਾਤਾਰ ਅਸਫਲ ਹੋ ਰਹੇ ਸਨ। ਅਜਿਹੇ ‘ਚ ਉਨ੍ਹਾਂ ਨੇ ਕ੍ਰਿਕਟ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ। 38 ਸਾਲਾ ਮੁਰਲੀ ਵਿਜੇ ਨੇ ਭਾਰਤ ਲਈ ਤਿੰਨੋਂ ਫਾਰਮੈਟ ਖੇਡੇ ਹਨ। ਉਸਨੇ 2008 ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ।
ਭਾਰਤ ਦੇ ਸਲਾਮੀ ਬੱਲੇਬਾਜ਼ ਮੁਰਲੀ ਵਿਜੇ ਨੇ ਕੀਤਾ ਸੰਨਿਆਸ ਦਾ ਐਲਾਨ
