ਗਾਂਧੀਨਗਰ- ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ ‘ਚ ਦੋਸ਼ੀ ਪਾਇਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਦੱਸ ਦੇਈਏ ਕਿ ਸਾਲ 2013 ‘ਚ ਆਸਾਰਾਮ ‘ਤੇ ਦੋ ਭੈਣਾਂ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।
ਆਸਾਰਾਮ ਬਾਪੂ ਨੂੰ ਸਜ਼ਾ ਦਾ ਐਲਾਨ, ਜਬਰ ਜਨਾਹ ਮਾਮਲੇ ‘ਚ ਉਮਰ ਕੈਦ; ਲਗਾਇਆ 50 ਹਜ਼ਾਰ ਦਾ ਜੁਰਮਾਨਾ
