ਚੰਡੀਗੜ੍ਹ – ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।
ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ‘ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਲਿਖ਼ਤੀ ਆਰਡਰਾ ਦੀ ਕਾਪੀ ਮੀਡੀਆ ਨੂੰ ਪ੍ਰਾਪਤ ਹੋਈ ਹੈ।