ਮੁੰਬਈ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਖ਼ਿਲਾਫ਼ ਬੰਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਬੰਬੇ ਲਾਇਰਜ਼ ਐਸੋਸੀਏਸ਼ਨ ਨੇ ਜਗਦੀਪ ਧਨਖੜ ਅਤੇ ਕਿਰਨ ਰਿਰਿਜੂ ਦੇ ਹਾਲੀਆ ਬਿਆਨਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।
ਧਨਖੜ, ਰਿਜਿਜੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ
ਬੰਬੇ ਲਾਇਰਜ਼ ਐਸੋਸੀਏਸ਼ਨ ਨੇ ਆਪਣੀ ਪਟੀਸ਼ਨ ‘ਚ ਧਨਖੜ ਅਤੇ ਰਿਜਿਜੂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਦੋਵਾਂ ਨੂੰ ਸਰਕਾਰੀ ਡਿਊਟੀ ਨਿਭਾਉਣ ਤੋਂ ਰੋਕਿਆ ਜਾਵੇ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਧਨਖੜ ਅਤੇ ਰਿਜਿਜੂ ਦੇ ਹਾਲੀਆ ਬਿਆਨਾਂ ਨੇ ਸੰਵਿਧਾਨ ‘ਚ ਵਿਸ਼ਵਾਸ ਦੀ ਕਮੀ ਨੂੰ ਦਰਸਾਇਆ ਹੈ।