ਬਠਿੰਡਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਬਠਿੰਡਾ ਕੋਰਟ ਤੋਂ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਸਾਬਕਾ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਕੇਸ ‘ਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ‘ਜੋਜੋ’ ਨਾਮ ਤੋਂ ਮਸ਼ਹੂਰ ਹਨ ਅਤੇ ਕੇਜਰੀਵਾਲ ਨੇ ਬਠਿੰਡਾ ‘ਚ ਕੀਤੀ ਬੈਠਕ ਦੌਰਾਨ ਕਿਹਾ ਸੀ ਕਿ ਉਹ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤੀ ਦਵਾਉਣਗੇ। ਜਿਸ ਕਾਰਨ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਚੱਲਦਿਆਂ ਜੌਹਲ ਨੇ ਆਪਣੇ ਵਕੀਲ ਰਾਹੀਂ ਬਠਿੰਡਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ।
ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਕੋਰਟ ਨੇ ਮਾਣਹਾਨੀ ਕੇਸ ਕੀਤਾ ਖ਼ਾਰਜ
