ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਹ ਪੰਜਾਬੀ ਮਾਂ ਬੋਲੀ ਦੇ ਸਨਮਾਨ ਲਈ ਹੈ। ਮੁੱਖ ਮੰਤਰੀ ਵਲੋਂ ਅੰਗਰੇਜ਼ੀ ਵਿਚ ਲਿਖੀ ਚਿੱਠੀ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
