ਨਵੀਂ ਦਿੱਲੀ- ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸੋਮਵਾਰ ਨੂੰ 5 ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜ ਅਹੁਦੇ ਦੀ ਸਹੁੰ ਚੁਕਾਈ। ਜੱਜ ਚੰਦਰਚੂੜ ਨੇ ਸੁਰੀਮ ਕੋਰਟ ਅਦਾਲਤ ਆਡੀਟੋਰੀਅਮ ‘ਚ ਆਯੋਜਿਤ ਇਕ ਸਮਾਰੋਹ ‘ਚ ਹਾਈ ਕੋਰਟਾਂ ਦੇ ਤਿੰਨ ਮੁੱਖ ਜੱਜਾਂ ਅਤੇ 2 ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਪੰਕਜ ਮਿਥਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਸੰਜੇ ਕਰੋਲ, ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਪੀਵੀ ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਸਾਨੁਦੀਨ ਅਮਾਨੁੱਲਾਹ ਅਤੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਮਨੋਜ ਮਿਸ਼ਰਾ ਨੂੰ ਸਹੁੰ ਚੁਕਾਈ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਚੀਫ਼ ਜਸਟਿਸ ਨੇ ਚੁਕਾਈ ਸਹੁੰ
