ਅੰਕਾਰਾ -ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਨਾਲ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਤੁਰਕੀ ਦੀ ਆਫ਼ਤ ਅਤੇ ਐਮਰਜੈਂਸੀ ਪ੍ਰਬੰਧਨ ਅਥਾਰਟੀ (ਏ.ਐੱਫ.ਏ.ਡੀ.) ਦਾ ਕਹਿਣਾ ਹੈ ਕਿ ਭੂਚਾਲ ਕਾਰਨ ਤੁਰਕੀ ਵਿਚ 76 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 440 ਲੋਕ ਜ਼ਖ਼ਮੀ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਭੂਚਾਲ ਦੇ ਬਾਅਦ ਪੂਰੇ ਤੁਰਕੀ ਵਿੱਚ ਤਬਾਹੀ ਅਤੇ ਕਈ ਮੌਤਾਂ ਦੀ ਰਿਪੋਰਟ ਕੀਤੀ ਗਈ ਹੈ।
ਉਥੇ ਹੀ ਸੀਰੀਆ ਵਿਚ ਭੂਚਾਲ ਕਾਰਨ ਘੱਟੋ-ਘੱਟ 99 ਲੋਕਾਂ ਦੀ ਮੌਤ ਹੋ ਗਈ, ਜਦਕਿ 334 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਸਿਹਤ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੀਰੀਆ ਦੀ ਸਾਨਾ ਸਟੇਟ ਨਿਊਜ਼ ਏਜੰਸੀ ਨੇ ਸੋਮਵਾਰ ਨੂੰ ਦੱਸਿਆ ਕਿ ਗੁਆਂਢੀ ਦੇਸ਼ ਤੁਰਕੀ ਵਿੱਚ ਆਏ ਭੂਚਾਲ ਦੇ ਨਤੀਜੇ ਵਜੋਂ ਸੀਰੀਆ ਵਿੱਚ 99 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 334 ਹੋਰ ਲੋਕ ਜ਼ਖ਼ਮੀ ਹੋ ਗਏ।