ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ ਚਾਹੁੰਦੀ ਹੋ ਉਸ ਲਈ ਤੁਸੀਂ ਆਜ਼ਾਦ ਹੋ।
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
