ਚੰਡੀਗੜ੍ਹ : ਚੰਡੀਗੜ੍ਹ-ਮੋਹਾਲੀ ਦੇ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨੇ ‘ਤੇ ਬੈਠੇ ‘ਕੌਮੀ ਇਨਸਾਫ਼ ਮੋਰਚੇ’ ਦੇ 31 ਮੈਂਬਰਾਂ ਨੂੰ ਪੁਲਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ, ਜਿਸ ਦੇ ਚੱਲਦਿਆਂ ਮੋਰਚੇ ਦੇ ਮੈਂਬਰਾਂ ਨੇ ਚੰਡੀਗੜ੍ਹ ਵੱਲ ਨੂੰ ਕੂਚ ਕੀਤਾ ਪਰ ਪੁਲਸ ਨੇ ਉਨ੍ਹਾਂ ਨੂੰ ਚੰਡੀਗੜ੍ਹ ‘ਚ ਦਾਖ਼ਲ ਨਹੀਂ ਹੋਣ ਦਿੱਤਾ।
ਇਸ ਤੋਂ ਬਾਅਦ ਪੁਲਸ ਨੇ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ‘ਚ ਲੈ ਲਿਆ। ਦੱਸਣਯੋਗ ਹੈ ਕਿ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਮੋਰਚੇ ‘ਚ ਸ਼ਾਮਲ ਹੋਏ ਸਿੰਘਾਂ ਦਾ ਕਹਿਣਾ ਹੈ ਕਿ ਇਹ ਮੋਰਚਾ ਲੰਬੇ ਸਮੇਂ ਤੱਕ ਚੱਲੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਜਾਂਦਾ, ਇਹ ਮੋਰਚਾ ਉਸ ਸਮੇਂ ਤੱਕ ਇੰਝ ਹੀ ਜਾਰੀ ਰਹੇਗਾ।