ਜਲੰਧਰ-ਜਲੰਧਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਲਈ ਪੁੱਜੇ ਅਸ਼ਵਨੀ ਸ਼ਰਮਾ ਨੇ ਬਹਿਬਲ ਕਲਾਂ ਮੋਰਚੇ ਵੱਲੋਂ ਮੁੱਖ ਮਾਰਗ ਜਾਮ ਕਰਨ ਬਾਰੇ ਕਿਹਾ ਕਿ ਭਾਜਪਾ ਦਾ ਸਿੱਧਾ ਸਟੈਂਡ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਸੱਤਾ ‘ਚ ਆਉਣ ਤੋਂ ਪਹਿਲਾਂ ਮਾਨ ਸਰਕਾਰ ਨੇ ਕਿਹਾ ਸੀ ਕਿ ਕੁਝ ਦਿਨਾਂ ‘ਚ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਪਰ ਕਾਫ਼ੀ ਸਮਾਂ ਹੋ ਗਿਆ ਹੈ ਅਤੇ ਸਰਕਾਰ ਦੋਸ਼ੀਆਂ ਨੂੰ ਫੜਨ ‘ਚ ਅਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੇ ਅਜੇ ਤੱਕ ਆਪਣੀ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਇਸੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੈਂ ਇਸ ‘ਤੇ ਅਜੇ ਕੁਝ ਨਹੀਂ ਕਹਿਣਾ ਚਾਹੁੰਦਾ। ਮੈਂ ਤਾਂ ਆਪਣੀ ਜਾਇਦਾਦ ਦਾ ਵੇਰਵਾ ਦੇ ਦਿੱਤਾ ਸੀ।
ਬੇਅਦਬੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਘੇਰੀ ‘ਆਪ’
