ਲੁਧਿਆਣਾ : ਮੰਗਲਵਾਰ ਸਵੇਰੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋਲ਼ੀ ਚੱਲ ਗਈ। ਇਸ ਘਟਨਾ ਦੌਰਾਨ ਹਿਮਾਂਸ਼ੂ ਨਾਂ ਦਾ ਨੌਜਵਾਨ ਫੱਟੜ ਹੋ ਗਿਆ। ਸੂਚਨਾ ਤੋਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ ‘ਚ ਤਰੀਕ ਭੁਗਤਣ ਆਇਆ ਸੀ। ਇਸੇ ਦੌਰਾਨ ਦੂਸਰੀ ਧਿਰ ਨੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਹਿਮਾਂਸ਼ੂ ਦੇ ਲੱਗੀ ਤੇ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਲਾਜ ਲਈ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Related Posts
ਅਹੁਦਾ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਪੜ੍ਹਾਇਆ ਅਨੁਸ਼ਾਸਨ ਦਾ ਪਾਠ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 22 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨਬਾਜ਼ੀ…
ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦੇਹਾਂਤ, ਸਵੇਰੇ ਸੱਤ ਵਜੇ ਫਾਨੀ ਸੰਸਾਰ ਨੂੰ ਕਹਿ ਗਏ ਅਲਵਿਦਾ
ਲੁਧਿਆਣਾ : ਮਸ਼ਹੂਰ ਗੀਤਕਾਰ ਚਤਰ ਸਿੰਘਪਰਵਾਨਾ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ…
ਪੰਜਾਬ ਜਾਰੀ ਹੋਇਆ ਓਰੇਂਜ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚਿਤਾਵਨੀ
ਚੰਡੀਗੜ੍ਹ : ਵੈਸਟਰਨ ਡਿਸਟਰਬੈਂਸ ਦੇ ਚੱਲਦੇ ਪੰਜਾਬ ਵਿਚ ਮੀਂਹ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿਚ…