ਚੰਡੀਗੜ੍ਹ, 30 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ ‘ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ ‘ਤੇ ਹਰ ਖਿਡਾਰੀ ਨੂੰ ਵਿਕਅਤੀਗਤ ਤੌਰ ‘ਤੇ 2.25 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ ।ਇਸ ਤੋਂ ਪਹਿਲਾਂ ਸੋਨ ਤਗਮਾ ਜਿਤਣ ‘ਤੇ ਦਿੱਤੀ ਜਾਂਦੀ 2. 25 ਕਰੋੜ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ ।
ਰਾਣਾ ਸੋਢੀ ਦਾ ਐਲਾਨ : ਸੋਨ ਤਗਮਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ
