ਅੰਮ੍ਰਿਤਸਰ- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
