ਪਟਿਆਲਾ : ਪਟਿਆਲਾ ਜੇਲ੍ਹ ਵਿਚ 1988 ਦੇ ਰੋਡਰੇਜ ਮਾਮਲੇ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ’ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਤੋਂ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਫਿਲਹਾਲ ਇਸ ਬਾਰੇ ਕੋਈ ਨਾ ਤਾਂ ਲਿਖਤੀ ਹੁਕਮ ਸਾਹਮਣੇ ਆਇਆ ਹੈ ਤੇ ਨਾ ਹੀ ਕੋਈ ਅਧਿਕਾਰਤ ਬਿਆਨ ਆਇਆ ਹੈ ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।
ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ
