ਮੋਹਾਲੀ : ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਹਾਲਾਤ ਉਸ ਵੇਲੇ ਤਣਾਅ ਪੂਰਨ ਬਣ ਗਏ, ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ। ਪਹਿਲਾਂ ਤਾਂ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਰੁਕੇ ਤਾਂ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਦੀਆਂ ਗੱਡੀਆਂ ਵੀ ਭੰਨ ਦਿੱਤੀਆਂ ਗਈਆਂ।
ਜਾਣਕਾਰੀ ਮੁਤਾਬਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਚ ਸ਼ਾਮਲ ਕੁੱਝ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਰਿਹਾਇਸ਼ ਵੱਲ ਨੂੰ ਜਾਣਾ ਚਾਹੁੰਦੇ ਸਨ, ਜੋ ਕਿ ਪੁਲਸ ਵੱਲੋਂ ਲਾਈ ਗਈ ਬੈਰੀਕੇਡਿੰਗ ਕੋਲ ਆ ਗਏ। ਜਦੋਂ ਪੁਲਸ ਨੇ ਉਨ੍ਹਾਂ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤਾਂ ਤਾਂ ਉਨ੍ਹਾਂ ਨੇ ਪੁਲਸ ਦਾ ਵਿਰੋਧ ਕੀਤਾ।