ਮੋਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ ਮੁੜ 24 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਨ੍ਹਾਂ ‘ਤੇ ਲੱਗੇ ਸਾਰੇ ਦੋਸ਼ ਜਲਦੀ ਹੀ ਸਪੱਸ਼ਟ ਹੋ ਜਾਣਗੇ ਅਤੇ ਸੱਚ ਸਾਹਮਣੇ ਆ ਜਾਵੇਗਾ। ਜ਼ਿਕਰਯੋਗ ਹੈ ਕਿ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ।
ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਮੋਹਾਲੀ ਥਾਣੇ ‘ਚ ਦਰਜ ਨਵੀਂ ਐੱਫ. ਆਈ. ਆਰਜ ਭ੍ਰਿਸ਼ਟਾਚਾਰ ਐਕਟ ਦੀ ਧਾਰਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।