ਸ੍ਰੀਨਗਰ, 11 ਫਰਵਰੀ- ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਭਾਰੀ ਬਰਫ਼ਬਾਰੀ ਹੋਈ ਹੈ। ਲਾਹੌਲ-ਸਪੀਤੀ, ਕਿਨੌਰ, ਚੰਬਾ ਅਤੇ ਕੁੱਲੂ ਜ਼ਿਲ੍ਹਿਆਂ ਵਿਚ ਬਰਫ਼ਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸੂਬੇ ’ਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜ ਮਾਰਗਾਂ ਸਮੇਤ 216 ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ ਕੁਝ ਇਲਾਕਿਆਂ ’ਚ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।
ਹਿਮਾਚਲ ਦੇ ਕਈ ਜ਼ਿਲ੍ਹਿਆਂ ’ਚ ਬਰਫ਼ਬਾਰੀ, ਕਈ ਸੜਕਾਂ ਬੰਦ
