ਅੰਮ੍ਰਿਤਸਰ ਜੇਲ੍ਹ ‘ਚ ਬੰਦ ਸਿੱਖ ਨੂੰ ਮਿਲੀ ਪੈਰੋਲ; 2 ਮਹੀਨੇ ਲਈ ਜੇਲ੍ਹ ਤੋਂ ਬਾਹਰ ਆਇਆ ਗੁਰਦੀਪ ਸਿੰਘ ਖਹਿਰਾ, ਦਿੱਲੀ-ਕਰਨਾਟਕ ਬੰਬ ਧਮਾਕਿਆਂ ਦਾ ਹੈ ਦੋਸ਼ੀ

ਅੰਮ੍ਰਿਤਸਰ : ਅੰਮ੍ਰਿਤਸਰ ਜੇਲ੍ਹ ‘ਚ ਬੰਦ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲ ਗਈ ਹੈ। ਜੇਲ੍ਹ ਤੋਂ ਨਿਕਲਣ ਮਗਰੋਂ ਉਹ ਆਪਣੇ ਪਿੰਡ ਜੱਲੂਪੁਰ ਖਹਿਰਾ ‘ਚ ਰਹਿ ਰਹੇ ਹਨ। ਜਾਣਕਾਰੀ ਅਨੁਸਾਰ ਖਹਿਰਾ ਨੂੰ ਦੋ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਦਿੱਲੀ ਤੇ ਬਿਦਰ ‘ਚ ਬੰਬ ਧਮਾਕੇ ਦੇ ਮਾਮਲੇ ‘ਚ 1991 ‘ਚ ਕਰਨਾਟਕ ਹਾਈ ਕੋਰਟ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਲ 2015 ‘ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸ਼ਿਫਟ ਕੀਤਾ ਗਿਆ ਸੀ।

ਦਰਅਸਲ ਅਕਾਲੀ ਸਰਕਾਰ ਵੇਲੇ ਬੰਦੀ ਸਿੰਘਾ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਸੀ। ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਅੱਤਵਾਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ। ਜਿਨ੍ਹਾਂ ਵਿਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖਹਿਰਾ ਵੀ ਸਨ। ਇਹ ਉਹ ਮੌਕਾ ਸੀ ਜਦੋਂ ਖਹਿਰਾ 8 ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲੇ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।

Leave a Reply

Your email address will not be published. Required fields are marked *