ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਅੱਜ ਤੋਂ ਬੰਦ ਹੋਣਗੇ ਪੰਜਾਬ ਦੇ ਇਹ ਤਿੰਨ ਮਸ਼ਹੂਰ ਟੋਲ ਪਲਾਜ਼ੇ

ਚੰਡੀਗੜ੍ਹ/ਬਲਾਚੌਰ- 14 ਫਰਵਰੀ ਦੀ ਰਾਤ 12 ਵਜੇ ਤੋਂ ਸੂਬੇ ਦੇ 3 ਮਸ਼ਹੂਰ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ। ਇਨ੍ਹਾਂ ਵਿਚ ਦੋ ਟੋਲ ਪਲਾਜ਼ੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਤੇ 1 ਨਵਾਂਸ਼ਹਿਰ ਦਾ ਹੈ। ਪੀ. ਡਬਲਿਊ. ਡੀ ਵਿਭਾਗ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤਿੰਨੇ ਟੋਲ ਪਲਾਜ਼ੇ ਇਕ ਹੀ ਕੰਪਨੀ ਦੇ ਹਨ। ਸੋਮਵਾਰ ਬਾਅਦ ਦੁਪਹਿਰ ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ। ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਚ ਪੈਂਦੇ ਤਿੰਨ ਟੋਲ ਦੇ ਤਹਿਤ 105 ਕਿਲੋਮੀਟਰ ਦੇ ਲਗਭਗ ਸੜਕ ਪੈਂਦੀ ਹੈ। ਇਸ ਸੜਕ ’ਤੇ ਹਰ 35 ਕਿੱਲੋਮੀਟਰ ਤੋਂ ਬਾਅਦ ਕੰਪਨੀ ਦਾ ਟੋਲ ਹੈ। ਨਵਾਂਸ਼ਹਿਰ ਤੋਂ ਦਸੂਹਾ, ਪਠਾਨਕੋਟ ਅਤੇ ਅੱਗੇ ਜੰਮੂ-ਕਸ਼ਮੀਰ ਜਾਣ ਵਾਲਿਆਂ ਨੂੰ ਇਨ੍ਹਾਂ ਟੋਲ ’ਤੇ ਫੀਸ ਦਾ ਭੁਗਤਾਨ ਕਰਨਾ ਪੈਂਦਾ ਸੀ।

2007 ਵਿਚ ਸਥਾਪਤ ਕੀਤੇ ਗਏ ਟੋਲ ਦੀ ਮਿਆਦ ਵਧਾਉਣ ਲਈ ਟੋਲ ਕੰਪਨੀ ਨੇ ਸਰਕਾਰ ਤੋਂ ਅਪੀਲ ਕੀਤੀ ਸੀ ਜਿਸ ਨੂੰ ਨਹੀਂ ਮੰਨਿਆ ਗਿਆ ਹੈ। ਇਸ ਤਰ੍ਹਾਂ ਹੁਣ 105 ਕਿੱਲੋਮੀਟਰ ਸੜਕ ਟੋਲ ਮੁਕਤ ਹੋ ਜਾਵੇਗੀ। ਪੀ. ਡਬਲਿਊ. ਡੀ ਵਿਭਾਗ ਦੀ ਮੰਨੀਏ ਤਾਂ 15 ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਟੋਲ ’ਤੇ ਪਹੁੰਚ ਕੇ ਲੋਕਾਂ ਨੂੰ ਇਨ੍ਹਾਂ ਦੇ ਬੰਦ ਕਰਨ ਦੀ ਜਾਣਕਾਰੀ ਦੇਣਗੇ।

Leave a Reply

Your email address will not be published. Required fields are marked *