ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੱਗਣ ਦੀ ਸੰਗਰਾਂਦ ਮੌਕੇ ਜਾਰੀ ਕੀਤੇ ਨਾਨਕਸ਼ਾਹੀ ਸੰਮਤ 555 (ਸੰਨ 2023-24) ਕੈਲੰਡਰ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਾਲ 2023 ’ਚ ਨਹੀਂ ਹੈ ਤੇ ਨਾਨਕਸ਼ਾਹੀ ਸੰਮਤ 555 ’ਚ ਹੋਲੇ ਮਹੱਲੇ ਦਾ ਪੁਰਬ ਨਹੀਂ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਨਾਨਕਸ਼ਾਹੀ ਸੰਮਤ 555 ਕਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ, ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਤੇ ਜੈਤੋ ਦੇ ਮੋਰਚੇ ਦੇ 100 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਗਏ ਇਸ ਕੈਲੰਡਰ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।
Related Posts
ਦਿੱਲੀ ਐੱਮ.ਸੀ.ਡੀ. ਚੌਣਾਂ: ‘ਆਪ’ ਤੇ ਭਾਜਪਾ ਕੌਂਸਲਰਾਂ ਨੇ ਇਕ ਦੂਜੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਨਵੀਂ ਦਿੱਲੀ, 6 ਜਨਵਰੀ- ਐਮ.ਸੀ.ਡੀ. ਸਿਵਿਕ ਸੈਂਟਰ ਵਿਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਕੌਂਸਲਰ ਦਾਖ਼ਲ ਹੋਏ…
ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ
ਜਲੰਧਰ/ਮੋਗਾ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ…
ਵਿਧਾਨ ਸਭਾ ਚੋਣਾਂ : ਗੋਆ ‘ਚ ਹੋਈ ਰਿਕਾਰਡ 75.29 ਫ਼ੀਸਦੀ ਵੋਟਿੰਗ
ਨੈਸ਼ਨਲ ਡੈਸਕ, 14 ਫਰਵਰੀ (ਬਿਊਰੋ)- ਗੋਆ ਵਿਧਾਨਸਭਾ ਚੋਣਾਂ ਲਈ ਸੂਬੇ ‘ਚ ਦੋ ਜ਼ਿਲਿਆਂ ਦੀਆਂ 40 ਸੀਟਾਂ ‘ਤੇ ਸੋਮਵਾਰ ਨੂੰ ਅਮਨ-ਅਮਾਨ ਨਾਲ ਵੋਟਿੰਗ…