ਬਠਿੰਡਾ : ਮੰਗਲਵਾਰ ਨੂੰ ਬਠਿੰਡਾ ਪੁਲਿਸ ਨੇ ਪੰਜਾਬ ਦੇ ਮਸ਼ਹੂਰ ਗੈਂਗਸਟਰਾਂ ਨਾਲ ਜੁੜੇ ਲੋਕਾਂ ਦੇ ਘਰਾਂ ‘ਚ ਤਲਾਸ਼ੀ ਮੁਹਿੰਮ ਚਲਾਈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਸਰਚ ਆਪਰੇਸ਼ਨ ਦੌਰਾਨ ਘਰਾਂ ਦੀ ਤਲਾਸ਼ੀ ਵੀ ਲਈ ਗਈ। ਐਸਐਸਪੀ ਬਠਿੰਡਾ ਜੇ ਇਨਾਲਚੇਜ਼ੀਅਨ ਖੁਦ ਸਰਚ ਆਪਰੇਸ਼ਨ ਦੀ ਅਗਵਾਈ ਕਰ ਰਹੇ ਸਨ। ਜ਼ਿਲ੍ਹੇ ਦੇ ਸਾਰੇ ਵੱਡੇ ਅਧਿਕਾਰੀ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਇਸ ਮੁਹਿੰਮ ਵਿੱਚ ਸ਼ਾਮਲ ਹੋਈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਕਈ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਬੰਬੀਹਾ ਤੋਂ ਇਲਾਵਾ ਹੋਰ ਨਾਮੀ ਗਿਰੋਹਾਂ ਨਾਲ ਸਬੰਧਤ ਹਰ ਵੱਡੇ-ਛੋਟੇ ਵਿਅਕਤੀ ਦੇ ਘਰ ਜਾ ਕੇ ਇਹ ਮੁਹਿੰਮ ਚਲਾਈ ਗਈ। ਉੱਥੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਐਸਐਸਪੀ ਨੇ ਖੁਦ ਕੁਝ ਲੋਕਾਂ ਦੇ ਘਰ ਜਾ ਕੇ ਚੈਕਿੰਗ ਕੀਤੀ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗਰੁੱਪ ‘ਤੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰ ਤੋਂ ਹੀ ਕਰੀਬ 70 ਟੀਮਾਂ ਨੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ। ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ।