ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ‘ਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਮਿਆਦ ਪੁੱਗ ਚੁੱਕੇ ਪੰਜਾਬ ਦੇ ਤਿੰਨ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਮੰਗਲਵਾਰ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋ ਗਏ ਹਨ ਜਿਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕਰਨ ਤੋਂ ਬਾਅਦ ਇਨ੍ਹਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ। ਇਨ੍ਹਾਂ ਟੋਲ ਪਲਾਜ਼ਾ ‘ਚ 2 ਹੁਸ਼ਿਆਰਪੁਰ ਜ਼ਿਲ੍ਹੇ ਤੇ 1 ਨਵਾਂਸ਼ਹਿਰ ‘ਚ ਹਨ। ਪੀਡਬਲਯੂਡੀ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਸੀ। ਵਿਭਾਗ ਅਨੁਸਾਰ ਸੀਐੱਮ ਭਗਵੰਤ ਮਾਨ ਖ਼ੁਦ ਇਨ੍ਹਾਂ ਟੋਲ ਪਲਾਜ਼ਾਂ ‘ਤੇ ਪਹੁੰਚ ਕੇ ਲੋਕਾਂ ਨੂੰ ਇਨ੍ਹਾਂ ਦੇ ਬੰਦ ਹੋਣ ਦੀ ਜਾਣਕਾਰੀ ਦੇਣਗੇ।
ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਪੁੱਜੇ CM ਮਾਨ; ਲੋਕ ਹਿੱਤ ‘ਚ ਕੀਤਾ ਇਹ ਵੱਡਾ ਐਲਾਨ
